TSK

TSK · ਉਤ 46:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।

¶ ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।

ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜ਼ਰ ਹਾਂ।

ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।

ਤਾਂ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ, ਤੇਰੇ ਨਾਲ ਲੋਕ ਬਹੁਤ ਜ਼ਿਆਦਾ ਹਨ। ਅਜਿਹਾ ਨਾ ਹੋਵੇ ਕਿ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਕਹੇ ਕਿ ‘ਮੇਰੇ ਹੀ ਹੱਥ ਨੇ ਮੈਨੂੰ ਬਚਾਇਆ ਹੈ।’

ਤਦ ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਅਤੇ ਉਹ ਨੇ ਆਖਿਆ, ਮੈਂ ਹਾਜ਼ਰ ਹਾਂ,

ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ।

ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ।

ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ। ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ,

¶ ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ‹ਹਨਾਨਿਯਾਹ!› ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।