TSK

TSK · ਉਤ 49:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ। ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ।

ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।

ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ।

ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।

ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।

¶ ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,

¶ ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।

ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, ਧਣੁੱਖ ਉੱਤੇ ਆਪਣਾ ਹੱਥ ਰੱਖ। ਉਸ ਨੇ ਆਪਣਾ ਹੱਥ ਉਹ ਦੇ ਉੱਤੇ ਰੱਖਿਆ ਫੇਰ ਅਲੀਸ਼ਾ ਨੇ ਆਪਣੇ ਹੱਥ ਰਾਜਾ ਦੇ ਹੱਥਾਂ ਉੱਤੇ ਰੱਖੇ।

ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।

ਪਰਮੇਸ਼ੁਰ ਦਾ ਰਾਹ ਸਿੱਧ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।

ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।

ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।

ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ।

ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।

ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ,

¶ ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!

ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।

ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।

ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ।

‹ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ› ‹ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,› ‹ਸੋਈ ਖੂੰਜੇ ਦਾ ਸਿਰਾ ਹੋ ਗਿਆ।›

ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।

ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ!

ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ।