¶ ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।
TSK
TSK · ਉਤ 49:25
Treasury of Scripture Knowledge references in ਪੰਜਾਬੀ IRV.
ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।
ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ।
ਤਾਂ ਉਸ ਨੇ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਬੋਰੀਆਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ।
ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ।
ਯੂਸੁਫ਼ ਲਈ ਉਸ ਨੇ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,
ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।