TSK

TSK · ਉਤ 49:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਇਸ ਕਾਰਨ ਉਸ ਨੇ ਉਹ ਦਾ ਨਾਮ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ।

ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।

ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ।

ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ।

ਯਹੂਦਾਹ ਲਈ ਉਸ ਨੇ ਆਖਿਆ, ਹੇ ਯਹੋਵਾਹ, ਯਹੂਦਾਹ ਦੀ ਅਵਾਜ਼ ਨੂੰ ਸੁਣ, ਅਤੇ ਉਹ ਨੂੰ ਉਹ ਦੇ ਲੋਕਾਂ ਵਿੱਚ ਲਿਆ। ਉਹ ਆਪਣੇ ਲਈ ਆਪਣੇ ਹੱਥੀਂ ਲੜਿਆ, ਅਤੇ ਤੂੰ ਉਹ ਦੇ ਵੈਰੀਆਂ ਦੇ ਵਿਰੁੱਧ ਉਹ ਦਾ ਸਹਾਇਕ ਹੋ।

¶ ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ।

ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”

ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ।

ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।

ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ

ਅਤੇ ਇੱਕ-ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ।

ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ

ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ

ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।

ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,

ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ।

ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ।

ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।