TSK

TSK · ਉਤ 49:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।

ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।

ਜਦੋਂ ਸ਼ੇਰਨੀ ਨੇ ਵੇਖਿਆ, ਕਿਉਂਕਿ ਉਹ ਨੇ ਉਸ ਦੀ ਉਡੀਕ ਕੀਤੀ ਸੀ, ਅਤੇ ਉਹ ਦੀ ਆਸ ਟੁੱਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਬਣਾਇਆ।

ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।

ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ।