ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
TSK
TSK · ਉਤ 5:5
Treasury of Scripture Knowledge references in ਪੰਜਾਬੀ IRV.
ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੀ ਅਵਾਜ਼ ਸੁਣੋ ਅਤੇ ਉਸ ਦੇ ਨਾਲ-ਨਾਲ ਲੱਗੇ ਰਹੋ ਕਿਉਂ ਜੋ ਉਹ ਹੀ ਤੁਹਾਡਾ ਜੀਵਨ ਅਤੇ ਤੁਹਾਡੀ ਲੰਮੀ ਉਮਰ ਦਿੰਦਾ ਹੈ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਵੱਸੇ ਰਹੋ ਜਿਸ ਨੂੰ ਦੇਣ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
¶ ਆਦਮ, ਸੇਥ, ਅਨੋਸ਼,
ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,
ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
¶ ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।
ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।