TSK

TSK · ਉਤ 6:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ।

ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ।

ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ-ਧਾੜ ਦਾ ਹਾੜਾ ਭਰ ਗਿਆ।

¶ ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!

ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।

ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।