TSK

TSK · ਉਤ 7:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ।

ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।

ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ।

ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ।

ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ।

ਇਹ ਦਾ ਹਫ਼ਤਾ ਪੂਰਾ ਕਰ, ਤਾਂ ਮੈਂ ਤੈਨੂੰ ਦੂਜੀ ਵੀ ਉਸ ਸੇਵਾ ਦੇ ਬਦਲੇ, ਜਿਹੜੀ ਤੂੰ ਮੇਰੇ ਲਈ ਹੋਰ ਸੱਤ ਸਾਲ ਤੱਕ ਕਰੇਂਗਾ ਦੇ ਦਿਆਂਗਾ।

ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,

“ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,

ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।

‹ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।›