TSK

TSK · ਉਤ 9:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।

ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।

ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।

ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ,

ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?

ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।

ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।