TSK

TSK · ਇਬਰਾਨੀ 13:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

¶ ਤਦ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਅਸੀਂ ਤੁਹਾਨੂੰ ਥੋੜ੍ਹੀ ਦੇਰ ਰੋਕਣਾ ਚਾਹੁੰਦੇ ਹਾਂ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਮੇਮਣਾ ਤਿਆਰ ਕਰੀਏ।”

ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ।

ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, ਜਾਂ ਕੰਗਾਲ ਨੂੰ ਬਿਨ੍ਹਾਂ ਓੜਨੇ ਦੇ ਵੇਖਿਆ ਹੋਵੇ,

ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?

‹ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।›

ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।

ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ