ਅਤੇ ਦੂਜੇ ਦਾ ਨਾਮ ਅਲੀਅਜ਼ਰ ਸੀ ਕਿਉਂ ਜੋ ਉਸ ਆਖਿਆ, ਮੇਰੇ ਪਿਤਾ ਦਾ ਪਰਮੇਸ਼ੁਰ ਮੇਰਾ ਸਹਾਇਕ ਸੀ ਅਤੇ ਮੈਨੂੰ ਫ਼ਿਰਊਨ ਦੀ ਤਲਵਾਰ ਤੋਂ ਬਚਾਇਆ।
TSK
TSK · ਇਬਰਾਨੀ 13:6
Treasury of Scripture Knowledge references in ਪੰਜਾਬੀ IRV.
ਹੇ ਇਸਰਾਏਲ, ਤੂੰ ਧੰਨ ਹੈ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ? ਉਹ ਤੇਰੀ ਸਹਾਇਤਾ ਦੀ ਢਾਲ਼, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ।
ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।
ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!
ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਤਾਂ ਵੀ ਯਹੋਵਾਹ ਮੇਰੀ ਚਿੰਤਾ ਕਰਦਾ ਹੈ। ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਮੇਰੇ ਪਰਮੇਸ਼ੁਰ, ਢਿੱਲ ਨਾ ਲਾ!
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ! ਉਹ ਉਹਨਾਂ ਦਾ ਸਹਾਇਕ ਤੇ ਉਹਨਾਂ ਦੀ ਢਾਲ਼ ਹੈ।
ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।
¶ ‹ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ।›
ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ!
¶ ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।