TSK

TSK · ਇਬਰਾਨੀ 8:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।

ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।

¶ ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ?

ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ।