ਲੂਕਾ 24:46
TSK
ਅਤੇ ਉਨ੍ਹਾਂ ਨੂੰ ਆਖਿਆ ਕਿ ‹ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।›
TSK
Treasury of Scripture Knowledge references in ਪੰਜਾਬੀ IRV.
ਅਤੇ ਉਨ੍ਹਾਂ ਨੂੰ ਆਖਿਆ ਕਿ ‹ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।›
ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।
ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਵਿਵੇਕ ਨੂੰ ਸ਼ੁੱਧ ਨਹੀਂ ਕਰ ਸਕਦੇ।
ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ।
ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।