ਅੱਯੂਬ 10:16
TSK
ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!
TSK
Treasury of Scripture Knowledge references in ਪੰਜਾਬੀ IRV.
ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!
ਇਸ ਲਈ ਜੰਗਲ ਦਾ ਬੱਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।
ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।
ਕੀ ਬੱਬਰ ਸ਼ੇਰ ਬਿਨ੍ਹਾਂ ਕੋਈ ਸ਼ਿਕਾਰ ਮਿਲੇ ਜੰਗਲ ਵਿੱਚ ਗੱਜੇਗਾ? ਕੀ ਜੁਆਨ ਸ਼ੇਰ ਬਿਨ੍ਹਾਂ ਕੁਝ ਫੜ੍ਹੇ ਆਪਣੀ ਗੁਫ਼ਾ ਵਿੱਚੋਂ ਅਵਾਜ਼ ਕੱਢੇਗਾ?