ਹੁਣ ਜਾ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ।
TSK
TSK · ਹੋਸ਼ੇ 2:13
Treasury of Scripture Knowledge references in ਪੰਜਾਬੀ IRV.
¶ ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।
¶ ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।
¶ ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੀਦੋਨ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ।
ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।
ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ।
ਓਹ ਉਸ ਦੇ ਕੰਮਾਂ ਅਤੇ ਅਚਰਜ਼ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ।
ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!
ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?
ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।
ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ।
ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ।
ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ, ਪਰ ਉਹ ਉਹਨਾਂ ਨੂੰ ਨਾ ਪਾਵੇਗੀ, ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਂਵਾਂਗੀ, ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।
ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ।
ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ।
ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।
ਉਹ ਆਪਣੀਆਂ ਚਾਰਗਾਹਾਂ ਦੇ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ।