TSK

TSK · ਹੋਸ਼ੇ 2:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।

ਉਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।

ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ।

‹ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।›

ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ।