TSK

TSK · ਯਸਾ 13:20

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ

ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੂੰਝ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ।

ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰਾਂ ਤੱਕ ਖਿਸਕ ਕੇ ਚੱਲੇ ਜਾਣਗੇ।

¶ ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ।

ਇਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਦੇ ਬਾਬਲ ਦੇ ਬਾਰੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ

ਉਹ ਦੇਸ ਕੰਬਦਾ ਹੈ ਅਤੇ ਪੀੜਾਂ ਲੱਗੀਆਂ ਹੋਈਆਂ ਹਨ, ਕਿਉਂ ਜੋ ਯਹੋਵਾਹ ਦੇ ਪਰੋਜਨ ਬਾਬਲ ਦੇ ਵਿਰੁੱਧ ਕਾਇਮ ਹਨ, ਭਈ ਬਾਬਲ ਦੇ ਦੇਸ ਨੂੰ ਵਿਰਾਨ ਕਰੇ, ਜਿਸ ਦੇ ਵਿੱਚ ਕੋਈ ਨਾ ਵੱਸੇ।

ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ਼ ਨਹੀਂ ਲੰਘਦਾ।

¶ ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!