TSK

TSK · ਯਸਾ 2:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,

ਯਹੂਦੀਆਂ ਨੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਨ੍ਹਾਂ ਦੇ ਨਾਲ ਮਿਲ ਗਏ ਸਨ, ਇਹ ਗੱਲ ਪੱਕੀ ਕਰਕੇ ਸਵੀਕਾਰ ਕਰ ਲਈ ਤਾਂ ਜੋ ਇਹ ਅਟੱਲ ਹੋ ਜਾਵੇ ਕਿ ਉਹ ਇਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਠਹਿਰਾਏ ਹੋਏ ਸਮੇਂ ਉੱਤੇ ਹਰ ਸਾਲ ਮਨਾਉਣਗੇ।

ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਉਮਰ ਨੂੰ ਘਟਾਇਆ।

ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।

¶ ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ।

¶ ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ।

ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।

ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ

¶ ‹ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।›

‹ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।›

‹ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।›

ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।