TSK

TSK · ਯਸਾ 21:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।

ਪਹਾੜਾਂ ਉੱਤੇ ਇੱਕ ਰੌਲ਼ੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!

ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।

¶ ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।

ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੂੰਝ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

¶ ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!

ਬਾਬਲ ਉੱਤੇ ਸਮੁੰਦਰ ਚੜ੍ਹ ਗਿਆ, ਉਹ ਉਸ ਦੀਆਂ ਠਾਠਾਂ ਦੀ ਵਾਫ਼ਰੀ ਨਾਲ ਕੱਜਿਆ ਗਿਆ।

ਉਹ ਅਤੇ ਉਹ ਦੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਦੇਸ ਉਜਾੜਨ ਲਈ ਭੇਜੇ ਜਾਣਗੇ, ਉਹ ਮਿਸਰ ਦੇ ਵਿਰੁੱਧ ਆਪਣੀਆਂ ਤਲਵਾਰਾਂ ਖਿੱਚਣਗੇ, ਅਤੇ ਦੇਸ ਨੂੰ ਵੱਢਿਆ ਹੋਇਆਂ ਨਾਲ ਭਰ ਦੇਣਗੇ।

ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫ਼ਰੇਗਾ ਅਤੇ ਲੰਘੇਗਾ।