ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ।
TSK
TSK · ਯਸਾ 21:10
Treasury of Scripture Knowledge references in ਪੰਜਾਬੀ IRV.
ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ
ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।
ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ।
ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।