ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।
TSK
TSK · ਯਸਾ 21:2
Treasury of Scripture Knowledge references in ਪੰਜਾਬੀ IRV.
ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
ਗ਼ੁਲਾਮ ਦੀ ਧਾਹ ਤੇਰੇ ਸਨਮੁਖ ਆਵੇ, ਆਪਣੀ ਵੱਡੀ ਬਾਂਹ ਨਾਲ ਮਰਨ ਵਾਲਿਆਂ ਦੀ ਰੱਖਿਆ ਕਰ,
ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!
¶ ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।
ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਉਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।
ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!
ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।
ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ,
ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।
ਤੂੰ ਆਖਿਆ ਕਿ ਹਾਏ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁੱਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ
ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।
ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!
ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ!
ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।
“ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।
ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ।
ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ।