TSK

TSK · ਯਸਾ 26:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।

“ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਕਿਤੇ ਨਾ ਰੁਕੇ!

ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।

ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,

ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।

ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ।

ਕਿਉਂ ਜੋ ਉਹ ਦਾ ਲਹੂ ਉਹ ਦੇ ਵਿੱਚ ਹੈ। ਉਸ ਨੇ ਉਹ ਨੂੰ ਸੁੱਕੀ ਚੱਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਲ੍ਹਿਆ ਕਿ ਮਿੱਟੀ ਵਿੱਚ ਢੱਕਿਆ ਜਾਏ।

ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।

‹ਹੇ ਮੂਰਖੋ, ਜਿਸ ਪਰਮੇਸ਼ੁਰ ਨੇ ਬਾਹਰ ਦੇ ਹਿੱਸੇ ਨੂੰ ਬਣਾਇਆ ਭਲਾ ਉਸ ਨੇ ਅੰਦਰ ਦੇ ਭਾਗ ਨੂੰ ਨਹੀਂ ਬਣਾਇਆ?›

ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।

¶ ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।

ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!