ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!
TSK
TSK · ਯਸਾ 28:13
Treasury of Scripture Knowledge references in ਪੰਜਾਬੀ IRV.
ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।
ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ ਅਤੇ ਫੰਦੇ ਵਿੱਚ ਫਸਣਗੇ ਅਤੇ ਫੜ੍ਹੇ ਜਾਣਗੇ।
ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ।
‹ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।›
ਇਨ੍ਹਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਉਨ੍ਹਾਂ ਨੂੰ ਜੀਵਨ ਲਈ ਜੀਵਨ ਦੀ ਖੁਸ਼ਬੂ ਹਾਂ ਅਤੇ ਇਨ੍ਹਾਂ ਗੱਲਾਂ ਜੋਗ ਕੌਣ ਹੈ?
ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।