TSK

TSK · ਯਸਾ 29:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ

ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।

ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ!

ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।

ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸਹੁੰ,” ਉਹ ਜ਼ਰੂਰ ਝੂਠੀ ਸਹੁੰ ਖਾਂਦੇ ਹਨ।

ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ

ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।

ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?