TSK

TSK · ਯਸਾ 36:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ।

ਅਤੇ ਉਨ੍ਹਾਂ ਨੇ ਉੱਚੀ ਆਵਾਜ਼ ਦੇ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਇਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰਾਉਣ ਤੇ ਫ਼ਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ

ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।

ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।

¶ ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ?

ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!