ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।
TSK
TSK · ਯਸਾ 38:13
Treasury of Scripture Knowledge references in ਪੰਜਾਬੀ IRV.
1 ਰਾਜਾ 20:36
TSK
ਅੱਯੂਬ 10:16
TSK
ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!
ਜ਼ਬੂਰ 39:10
TSK
ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
ਜ਼ਬੂਰ 51:8
TSK
ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
ਵਿਰਲਾਪ 3:4
TSK
ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।
ਹੋਸ਼ੇ 5:14
TSK
ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।