TSK

TSK · ਯਸਾ 39:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ।

¶ ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਉਸ ਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਮਨੁੱਖ ਸਨ, ਇੱਕ ਧਨਵਾਨ ਅਤੇ ਦੂਜਾ ਕੰਗਾਲ।

¶ ਉਸ ਵੇਲੇ ਹਨਾਨੀ ਗੈਬ ਦਾਨ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਕੋਲ ਆ ਕੇ ਆਖਣ ਲੱਗਾ, ਤੂੰ ਅਰਾਮ ਦੇ ਪਾਤਸ਼ਾਹ ਉੱਤੇ ਭਰੋਸਾ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਨਹੀਂ ਰੱਖਿਆ, ਇਸੇ ਕਾਰਨ ਅਰਾਮ ਦੇ ਪਾਤਸ਼ਾਹ ਦੀ ਸੈਨਾਂ ਤੇਰੇ ਹੱਥੋਂ ਬਚ ਕੇ ਚੱਲੀ ਗਈ ਹੈ

ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?

ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ।

ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ।