TSK

TSK · ਯਸਾ 41:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਹੇ ਯਸ਼ੁਰੂਨ, ਪਰਮੇਸ਼ੁਰ ਵਰਗਾ ਕੋਈ ਨਹੀਂ ਹੈ, ਜੋ ਤੇਰੀ ਸਹਾਇਤਾ ਕਰਨ ਲਈ ਅਕਾਸ਼ ਉੱਤੇ, ਅਤੇ ਆਪਣੇ ਪ੍ਰਤਾਪ ਵਿੱਚ ਬੱਦਲਾਂ ਉੱਤੇ ਸਵਾਰ ਹੈ।

ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।

ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਵੇਖ ਲਵਾਂਗਾ।

ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,

¶ ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।

ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।