TSK

TSK · ਯਸਾ 46:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!

ਪਰਮੇਸ਼ੁਰ ਉਹ ਦੇ ਵਿੱਚ ਹੈ, ਉਹ ਨਾ ਡੋਲੇਗਾ, ਪਰਮੇਸ਼ੁਰ ਅੰਮ੍ਰਿਤ ਵੇਲੇ ਉਹ ਦੀ ਸਹਾਇਤਾ ਕਰੇਗਾ।

ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।

ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।

ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ,! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।

¶ ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ।

ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।

ਜਿਵੇਂ ਧਰਤੀ ਤਾਂ ਆਪਣਾ ਪੁੰਗਰ ਕੱਢਦੀ ਹੈ, ਅਤੇ ਬਾਗ਼ ਬੀਜਾਂ ਨੂੰ ਉਪਜਾਉਂਦਾ ਹੈ, ਉਸੇ ਤਰ੍ਹਾਂ ਹੀ ਪ੍ਰਭੂ ਯਹੋਵਾਹ ਧਰਮ ਅਤੇ ਉਸਤਤ ਨੂੰ ਸਾਰੀਆਂ ਕੌਮਾਂ ਦੇ ਅੱਗੇ ਪੁੰਗਰਾਵੇਗਾ।

ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।

ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।

‹ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।›

¶ ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ।

ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!

ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ।

ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।