ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।
TSK
TSK · ਯਸਾ 48:21
Treasury of Scripture Knowledge references in ਪੰਜਾਬੀ IRV.
ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।
ਵੇਖੋ, ਉਸ ਨੇ ਚੱਟਾਨ ਨੂੰ ਮਾਰਿਆ, ਪਾਣੀ ਫੁੱਟ ਨਿੱਕਲਿਆ, ਅਤੇ ਧਾਰਾਂ ਵਗ ਪਈਆਂ, ਕੀ ਉਹ ਰੋਟੀ ਵੀ ਦੇ ਸਕੇਗਾ? ਨਾਲੇ ਆਪਣੀ ਪਰਜਾ ਨੂੰ ਮਹਾਂ ਪਰਸ਼ਾਦ ਵੀ ਪਹੁੰਚਾਵੇਗਾ?
ਵੱਡੇ ਵਿਨਾਸ਼ ਦੇ ਦਿਨ ਜਦ ਬੁਰਜ ਡਿੱਗ ਪੈਣਗੇ, ਉਸ ਦਿਨ ਹਰੇਕ ਬੁਲੰਦ ਪਰਬਤ ਅਤੇ ਹਰੇਕ ਉੱਚੇ ਟਿੱਬੇ ਉੱਤੇ ਨਾਲੀਆਂ ਅਤੇ ਵਗਦੇ ਪਾਣੀ ਹੋਣਗੇ।
¶ ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।
ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।
ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।