TSK

TSK · ਯਸਾ 49:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!

ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,

ਪਰਬਤ ਤੇ ਸਾਰੇ ਟਿੱਬੇ, ਫਲਦਾਰ ਬਿਰਛ ਤੇ ਸਾਰੇ ਦਿਆਰ,

¶ ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।

¶ ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।

ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ।

ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ,

ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।

‹ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।›

ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।

¶ ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।