TSK

TSK · ਯਸਾ 49:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।

ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।

¶ ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।

¶ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।

ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ‹“ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,”› ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।

ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ।

ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।