ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ।
TSK
TSK · ਯਸਾ 49:4
Treasury of Scripture Knowledge references in ਪੰਜਾਬੀ IRV.
ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।
ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
ਮੈਂ ਸਾਰਾ ਦਿਨ ਆਪਣੇ ਹੱਥਾਂ ਨੂੰ ਇੱਕ ਵਿਦਰੋਹੀ ਪਰਜਾ ਲਈ ਪਸਾਰਿਆ ਹੈ, ਜਿਸ ਦੇ ਲੋਕ ਬੁਰੇ ਰਾਹਾਂ ਵਿੱਚ ਆਪਣੇ ਹੀ ਖ਼ਿਆਲਾਂ ਦੇ ਪਿੱਛੇ ਚੱਲਦੇ ਹਨ, -
ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।
¶ ‹ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।›
ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
ਪਰ ਇਸਰਾਏਲ ਦੇ ਬਾਰੇ ਉਹ ਕਹਿੰਦਾ ਹੈ, ਮੈਂ ਇੱਕ ਅਣ-ਆਗਿਆਕਾਰੀ ਅਤੇ ਵਿਵਾਦ ਕਰਨ ਵਾਲੀ ਪਰਜਾ ਵੱਲ ਸਾਰਾ ਦਿਨ ਆਪਣੇ ਹੱਥ ਪਸਾਰੇ ਰਿਹਾ।
ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।