TSK

TSK · ਯਸਾ 49:8

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।

ਧਰਤੀ ਅਤੇ ਉਸ ਦੇ ਸਾਰੇ ਵਾਸੀ ਖੱਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸੰਭਾਲ ਰੱਖਿਆ ਹੈ। ਸਲਹ।

¶ ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -

¶ ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।

ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।

ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ।

ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ।

ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, ‹“ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ।›

ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!

ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!

ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।