TSK

TSK · ਯਸਾ 57:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”

ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।

ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਿਸ ਹੋਣਗੇ।

ਯਹੋਵਾਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਿਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ।

ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।

ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਭਰੋਸਾ ਰੱਖਦਾ ਹੈ!

ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।

ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।

ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ।

ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।

ਮੈਂ ਯਾਕੂਬ ਵਿੱਚੋਂ ਇੱਕ ਵੰਸ਼ ਅਤੇ ਯਹੂਦਾਹ ਵਿੱਚੋਂ ਆਪਣੇ ਪਰਬਤ ਦਾ ਅਧਿਕਾਰੀ ਕੱਢਾਂਗਾ, ਮੇਰੇ ਚੁਣੇ ਹੋਏ ਉਸ ਨੂੰ ਅਧਿਕਾਰ ਵਿੱਚ ਲੈਣਗੇ, ਅਤੇ ਮੇਰੇ ਦਾਸ ਉੱਥੇ ਵੱਸਣਗੇ।

ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ, ਸੱਪ ਦਾ ਭੋਜਨ ਮਿੱਟੀ ਹੀ ਹੋਵੇਗੀ, ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਉਹ ਕਿਸੇ ਨੂੰ ਦੁੱਖ ਦੇਣਗੇ, ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।

ਕਿੱਥੇ ਹਨ ਤੇਰੇ ਦੇਵਤੇ, ਜਿਹਨਾਂ ਨੂੰ ਤੂੰ ਆਪਣੇ ਲਈ ਬਣਾਇਆ? ਉਹ ਉੱਠਣ ਜੇ ਉਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸਕਣ। ਹੇ ਯਹੂਦਾਹ ਜਿੰਨੇ ਕੁ ਤੇਰੇ ਸ਼ਹਿਰ ਹਨ, ਓਨ੍ਹੇ ਤੇਰੇ ਦੇਵਤੇ ਹਨ!

¶ ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ!

ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ।

ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।