TSK

TSK · ਯਸਾ 60:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ,

ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।

ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।

¶ ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।

ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।

ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।

ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?

ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।

ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ।

ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।

ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ,” ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।

ਮੈਂ ਉਹਨਾਂ ਉੱਤੇ ਭਲੀ ਨਿਗਾਹ ਰੱਖਾਂਗਾ। ਮੈਂ ਉਹਨਾਂ ਨੂੰ ਇਸ ਦੇਸ ਵਿੱਚ ਫਿਰ ਲਿਆਵਾਂਗਾ। ਮੈਂ ਉਹਨਾਂ ਨੂੰ ਬਣਾਵਾਂਗਾ ਅਤੇ ਨਹੀਂ ਢਾਹਵਾਂਗਾ, ਮੈਂ ਉਹਨਾਂ ਨੂੰ ਲਾਵਾਂਗਾ ਅਤੇ ਪੁੱਟਾਂਗਾ ਨਹੀਂ

ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ।

ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਵਿੱਚ ਲਾਵਾਂਗਾ ਅਤੇ ਉਹ ਆਪਣੀ ਭੂਮੀ ਤੋਂ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ ਹੈ, ਫੇਰ ਕਦੇ ਪੁੱਟੇ ਨਾ ਜਾਣਗੇ,” ਤੁਹਾਡਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ।

ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ।

‹ਉਹ ਧੰਨ ਹਨ ਜਿਹੜੇ ਹਲੀਮ ਹਨ,› ‹ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।›

‹ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।›

ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!

ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!

ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।

ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।