ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।
TSK
TSK · ਯਸਾ 61:6
Treasury of Scripture Knowledge references in ਪੰਜਾਬੀ IRV.
ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ। ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।
ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ।
ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।
ਅਤੇ ਉਹਨਾਂ ਵਿੱਚੋਂ ਵੀ ਮੈਂ ਕੁਝ ਨੂੰ ਜਾਜਕ ਅਤੇ ਲੇਵੀ ਹੋਣ ਲਈ ਚੁਣਾਂਗਾ, ਯਹੋਵਾਹ ਆਖਦਾ ਹੈ।
ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ।
¶ ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ।
ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,
ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ
ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।