ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।
TSK
TSK · ਯਾਕੂਬ 2:13
Treasury of Scripture Knowledge references in ਪੰਜਾਬੀ IRV.
ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।
ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
‹ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।›
‹ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!›
¶ ‹ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।›
ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!
ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!
ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।