TSK

TSK · ਯਾਕੂਬ 2:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ।

ਨਾਥਾਨ ਦਾ ਪੁੱਤਰ ਅਜ਼ਰਯਾਹ ਭੰਡਾਰੀਆਂ ਦੇ ਉੱਤੇ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਸੀ ਅਤੇ ਉਹ ਪਾਤਸ਼ਾਹ ਦਾ ਮਿੱਤਰ ਸੀ,

ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ, ਜਿਵੇਂ ਆਦਮ ਵੰਸ਼ ਆਪਣੇ ਮਿੱਤਰ ਲਈ ਕਰਦਾ ਹੈ।

‹ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ? ਕਿ› ‹ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ,› ‹ਸੋਈ ਖੂੰਜੇ ਦਾ ਸਿਰਾ ਹੋ ਗਿਆ।›

ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ‹ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।›

ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।

ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦੋਂ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ।

ਕਿਉਂ ਜੋ ਪਵਿੱਤਰ ਗ੍ਰੰਥ ਵਿੱਚ ਫ਼ਿਰਊਨ ਨੂੰ ਕਿਹਾ ਗਿਆ, ਕਿ ਮੈਂ ਇਸੇ ਕਾਰਨ ਤੈਨੂੰ ਖੜ੍ਹਾ ਕੀਤਾ ਤਾਂ ਜੋ ਤੇਰੇ ਵਿੱਚ ਆਪਣੀ ਸਮਰੱਥ ਪਰਗਟ ਕਰਾਂ ਤਾਂ ਜੋ ਸਾਰੀ ਧਰਤੀ ਤੇ ਮੇਰੇ ਨਾਮ ਦਾ ਪਰਚਾਰ ਹੋਵੇ।

ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ।

ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।

ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ।