TSK

TSK · ਯਾਕੂਬ 2:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਦੋ ਮਨੁੱਖਾਂ ਨੂੰ ਸ਼ਿੱਟੀਮ ਤੋਂ ਗੁਪਤ ਰੂਪ ਵਿੱਚ ਭੇਤ ਲੈਣ ਲਈ ਭੇਜਿਆ। ਉਹਨਾਂ ਨੂੰ ਆਖਿਆ, ਜਾ ਕੇ ਉਸ ਦੇਸ ਯਰੀਹੋ ਨੂੰ ਵੇਖੋ ਤਾਂ ਉਹ ਝੱਟ ਚਲੇ ਗਏ ਅਤੇ ਇੱਕ ਵੇਸਵਾ ਦੇ ਘਰ ਵਿੱਚ ਜਾ ਠਹਿਰੇ ਜਿਸ ਦਾ ਨਾਮ ਰਾਹਾਬ ਸੀ।

ਪਰ ਉਹ ਉਹਨਾਂ ਨੂੰ ਛੱਤ ਉੱਤੇ ਲੈ ਗਈ ਅਤੇ ਬਾਲਣ ਦੀਆਂ ਲੱਕੜਾਂ ਦੇ ਹੇਠ ਜੋ ਛੱਤ ਉੱਤੇ ਰੱਖੀਆਂ ਸਨ ਲੁਕਾ ਦਿੱਤਾ।

ਤਦ ਇਸ ਤਰ੍ਹਾਂ ਹੋਵੇਗਾ ਕਿ ਜੋ ਕੋਈ ਤੇਰੇ ਘਰ ਦੇ ਬੂਹੇ ਵਿੱਚੋਂ ਗਲੀ ਵਿੱਚ ਨਿੱਕਲ ਕੇ ਜਾਵੇਗਾ ਉਸ ਦਾ ਖੂਨ ਉਸ ਦੇ ਸਿਰ ਉੱਤੇ ਹੋਵੇਗਾ ਅਤੇ ਅਸੀਂ ਬੇਦੋਸ਼ ਹੋਵਾਂਗੇ ਅਤੇ ਜੇ ਕੋਈ ਤੇਰੇ ਕੋਲ ਘਰ ਵਿੱਚ ਹੋਵੇਗਾ ਉਸ ਦੇ ਉੱਤੇ ਜੇ ਕਿਸੇ ਦਾ ਹੱਥ ਉੱਠੇਗਾ ਤਾਂ ਉਸ ਦਾ ਖੂਨ ਸਾਡੇ ਸਿਰ ਉੱਤੇ ਹੋਵੇਗਾ।

¶ ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ।

‹ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?› ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।›

ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।