TSK

TSK · ਯਾਕੂਬ 3:6

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।

ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ।

¶ ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,

¶ ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”

ਤਦ ਅਬਸ਼ਾਲੋਮ ਨੇ ਆਖਿਆ, ਜੇਕਰ ਤੂੰ ਨਹੀਂ ਜਾਂਦਾ ਤਾਂ ਮੇਰੇ ਭਰਾ ਅਮਨੋਨ ਨੂੰ ਸਾਡੇ ਨਾਲ ਭੇਜ ਦਿਓ। ਤਾਂ ਰਾਜਾ ਨੇ ਉਹ ਨੂੰ ਆਖਿਆ, ਉਹ ਕਿਉਂ ਤੇਰੇ ਨਾਲ ਜਾਵੇ?

ਤਦ ਅਬਸ਼ਾਲੋਮ ਨੇ ਅਹੀਥੋਫ਼ਲ ਨੂੰ ਆਖਿਆ, ਤੁਸੀਂ ਆਪਸ ਵਿੱਚ ਸਲਾਹ ਕਰੋ ਜੋ ਅਸੀਂ ਕੀ ਕਰੀਏ?

ਤਾਂ ਉਹ ਦੀ ਰਾਣੀ ਈਜ਼ਬਲ ਉਹ ਦੇ ਕੋਲ ਆਈ ਅਤੇ ਉਹ ਨੂੰ ਬੋਲੀ, ਤੇਰੀ ਰੂਹ ਕਿਉਂ ਉਦਾਸੀ ਵਿੱਚ ਹੈ ਜੋ ਤੂੰ ਰੋਟੀ ਨਹੀਂ ਖਾਧੀ?

ਤਾਂ ਅਬਿਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ।

ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!

ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।

ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।

ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।

ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।

ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!

‹ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।›

‹ਅਤੇ ਜੇ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਗੱਲ ਕਰੇ, ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਸ ਨੂੰ ਨਾ ਇਸ ਜੁੱਗ ਵਿੱਚ ਅਤੇ ਨਾ ਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।›

‹ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।›

ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ।

ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?

ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।

¶ ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।

ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।

ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।

ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ?

ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।

ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।

‹ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।›

¶ ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।

ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,