TSK

TSK · ਯਾਕੂਬ 3:9

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।

ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।

¶ ਫਿਰ ਉੱਥੋਂ ਦਾਊਦ ਰਾਜਾ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੇ ਵਿੱਚੋਂ ਇੱਕ ਮਨੁੱਖ ਨਿੱਕਲਿਆ ਜੋ ਗੇਰਾ ਦਾ ਪੁੱਤਰ ਸ਼ਿਮਈ ਸੀ ਅਤੇ ਉਹ ਸਰਾਪ ਦਿੰਦਾ ਹੋਇਆ ਤੁਰਿਆ ਜਾਂਦਾ ਸੀ।

¶ ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਤੇ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੱਕ ਧੰਨ ਹੋ

ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।

ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।

ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।

ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!

ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।

ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ।

ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,

ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!

¶ ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,

ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।

ਉਹਨਾਂ ਦਾ ਮੂੰਹ ਸਰਾਪ ਅਤੇ ਕੁੱੜਤਣ ਨਾਲ ਭਰਿਆ ਹੋਇਆ ਹੈ,

¶ ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!