ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
TSK
TSK · ਯਾਕੂਬ 4:8
Treasury of Scripture Knowledge references in ਪੰਜਾਬੀ IRV.
ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਵਿੱਤਰ ਹੈ।
ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ,
ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।
ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
¶ ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,
ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ!
ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।
ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
¶ ‹ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।›
¶ ‹ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।›
ਤਦ ਪ੍ਰਭੂ ਨੇ ਉਸ ਨੂੰ ਆਖਿਆ, ‹ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।›
¶ ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।
ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।
ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।