ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।
TSK
TSK · ਯਾਕੂਬ 5:4
Treasury of Scripture Knowledge references in ਪੰਜਾਬੀ IRV.
ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ।
¶ ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ।
ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ,
“ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ,
ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।
¶ ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।
ਇਸ ਲਈ ਪੱਥਰ ਕੰਧ ਤੋਂ ਦੁਹਾਈ ਦੇਵੇਗਾ ਅਤੇ ਲੱਕੜੀ ਤੋਂ ਸ਼ਤੀਰ ਉੱਤਰ ਦੇਵੇਗਾ।
‹ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?›
¶ ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।