ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ।
TSK
TSK · ਯਿਰਮਿਯਾਹ 10:14
Treasury of Scripture Knowledge references in ਪੰਜਾਬੀ IRV.
ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ।
ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।
ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।
ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ।
ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ।
ਹਰੇਕ ਆਦਮੀ ਪਸ਼ੂ ਜਿਹਾ ਵਹਿਸ਼ੀ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਸ ਦੇ ਵਿੱਚ ਸਾਹ ਨਹੀਂ।
ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ।