TSK

TSK · ਯਿਰਮਿਯਾਹ 11:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ!

ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?

¶ ਇੰਮੇਰ ਜਾਜਕ ਦੇ ਪੁੱਤਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪ੍ਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਇਹ ਗੱਲਾਂ ਕਰਦੇ ਸੁਣਿਆ

ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜ਼ਰੂਰ ਮਰੇਂਗਾ!

¶ ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!

ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ।

‹ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।›

‹ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।›

‹ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।›

‹ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ।›