TSK

TSK · ਯਿਰਮਿਯਾਹ 17:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।

¶ ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ

ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ

¶ ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।

ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!

ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ

‹ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।›

ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।

ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।