TSK

TSK · ਯਿਰਮਿਯਾਹ 18:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ ਹੋ ਜਾਵੇਗਾ।

ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।

ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।

ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।

ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!

ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ।

¶ ਇੰਮੇਰ ਜਾਜਕ ਦੇ ਪੁੱਤਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪ੍ਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਇਹ ਗੱਲਾਂ ਕਰਦੇ ਸੁਣਿਆ

ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ।

ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਨੁਕਸਾਨ ਪਹੁੰਚਾਇਆ, ਪ੍ਰਭੂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਫਲ ਦੇਵੇਗਾ।