¶ ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
TSK
TSK · ਯਿਰਮਿਯਾਹ 21:10
Treasury of Scripture Knowledge references in ਪੰਜਾਬੀ IRV.
ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ।
ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ
ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ। ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ
ਪਰ ਜੇ ਤੂੰ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਜਾਵੇਗਾ। ਉਹ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ
ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ
ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ
ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।”