TSK

TSK · ਯਿਰਮਿਯਾਹ 21:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ।

¶ ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।

¶ ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।

ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।

ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।

ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।

¶ ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ।

ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।

ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?

¶ ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।

ਸੋ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ, ਇਸ ਲਈ ਕਿ ਤੁਸੀਂ ਇਹ ਬਚਨ ਆਖਿਆ ਹੈ, ਵੇਖ, ਮੈਂ ਇਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਇਸ ਪਰਜਾ ਨੂੰ ਲੱਕੜੀ, ਇਹ ਉਹਨਾਂ ਨੂੰ ਖਾ ਜਾਵੇਗੀ।

ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।

ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ

ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ

ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ

ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ

ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ।

ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।

ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ।

ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!

ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ।

ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,

ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ।